ਸ੍ਰੀ ਮੁਕਤਸਰ ਸਾਹਿਬ:-ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਕੁਲਜੀਤ ਪਾਲ ਸਿੰਘ ਮਾਹੀ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦਾ ਇਸਤੇਮਾਲ ਕਰਦਿਆਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ ਅਤੇ 22 ਨਵੰਬਰ 2015 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਇਕ ਪਾਸੇ ਜਿੱਥੇ ਵਾਤਾਵਰਨ ਪ੍ਰਦੁਸ਼ਿਤ ਹੁੰਦਾ ਹੈ ਉੱਥੇ ਅਨੇਕਾ ਮਿੱਤਰ ਜੀਵ ਜੰਤੂ ਮਰ ਜਾਂਦੇ ਹਨ ਅਤੇ ਕਿਸਾਨਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਤੇ ਵੀ ਇਸ ਦਾ ਮਾਰਾ ਅਸਰ ਹੁੰਦਾ ਹੈ। ਉਨਾਂ ਕਿਹਾ ਕਿ ਪਰਾਲੀ ਦਾ ਜੈਵਿਕ ਮਾਦਾ ਜਮੀਨਾਂ ਦੀ ਸਿਹਤ ਸੁਧਾਰ ਲਈ ਬਹੁਤ ਹੀ ਉਪਯੋਗੀ ਹੈ।